ਸਿੱਖ ਜਗਤ ਦੀ ਸਹੀ ਸੋਚ ਅਤੇ ਜਾਣਕਾਰੀ ਲਈ

ਸਾਡੇ ਬਾਰੇ
ਸੰਪਰਕ ਕਰੋ
 


ਨੀਲਧਾਰੀ ਸੰਪਰਦਾ ਦੇ ਮੁੱਖੀ ਸੰਤ ਬਾਬਾ ਸਤਨਾਮ ਸਿੰਘ ਦਾ ਆਪਣੇ ਸਾਥੀਆਂ ਸਮੇਤ ਸਿੱਖ ਪੰਥ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣਾ ਇੱਕ ਇਤਿਹਾਸਕ ਘਲੁਧਿਆਣਾ, 16 ਮਈ (ਆਰ.ਐਸ.ਖਾਲਸਾ) ਨੀਲਧਾਰੀ ਸੰਪਰਦਾ ਦੇ ਮੁੱਖੀ ਸੰਤ ਬਾਬਾ ਸਤਨਾਮ ਸਿੰਘ ਦਾ ਆਪਣੇ ਸਾਥੀਆਂ ਸਮੇਤ ਸਿੱਖ ਪੰਥ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣਾ ਇੱਕ ਇਤਿਹਾਸਕ ਘਟਨਾ ਹੈ ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਜੱਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਬੀਤੀ ਰਾਤ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਵੱਲੋਂ ਗੁਰਦੁਆਰਾ ਕਲਗੀਧਰ ਸਿੰਘ ਸਭਾ ਲੁਧਿਆਣਾ ਵਿਖੇ ਨੀਲਧਾਰੀ ਸੰਪਰਦਾ ਦੇ ਮੁੱਖੀ ਸੰਤ ਬਾਬਾ ਸਤਨਾਮ ਸਿੰਘ ਪਿੱਪਲੀ ਸਾਹਿਬ ਵਾਲਿਆਂ ਦੇ ਸਨਮਾਨ ਵਿੱਚ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਦੌਰਾਨ ਵੱਡੀ ਗਿਣਤੀ ਅੰਦਰ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ ।
ਗਿਆਨੀ ਗੁਰਬਚਨ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੰਤ ਬਾਬਾ ਸਤਨਾਮ ਸਿੰਘ ਨੇ ਗੁਰਬਾਣੀ ਵਿੱਚ ਨਿਸ਼ਚਾ ਪ੍ਰਗਟਾ ਕੇ ਸਿੱਖ ਧਰਮ ਦਾ ਵਿਦੇਸ਼ਾ ਵਿੱਚ ਪ੍ਰਚਾਰ ਕਰਕੇ ਇੱਕ ਨਿਵੇਕਲੀ ਪਹਿਲ ਕੀਤੀ ਹੈ । ਉਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ, ਉਹ ਘੱਟ ਹੈ ਖਾਸ ਕਰਕੇ ਦੁਨੀਆ ਭਰ ਵਿੱਚ ਵਿਚਰ ਰਹੇ ਵੱਖ-ਵੱਖ ਡੇਰਿਆਂ ਅਤੇ ਸੰਪਰਦਾਵਾਂ ਨੂੰ ਚਾਹੀਦਾ ਹੈ ਕਿ ਉਹ ਬਾਬਾ ਜੀ ਤੋਂ ਪ੍ਰੇਰਨਾ ਲੈ ਕੇ ਗੁਰੂ ਗ੍ਰੰਥ ਦੇ ਲੜ ਲੱਗਣ ।
ਇਸ ਦੌਰਾਨ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਜੱਥੇਦਾਰ ਗਿਆਨੀ ਤਰਲੋਚਨ ਸਿੰਘ ਨੇ ਆਪਣੇ ਵਿਚਾਰਾਂ ਦੀ ਸਾਂਝ ਸੰਗਤਾਂ ਦੇ ਨਾਲ ਕਰਦਿਆਂ ਹੋਇਆਂ ਕਿਹਾ ਕਿ ਸਿੱਖੀ ਜੁੜਨ ਦਾ ਨਾਅ ਹੈ, ਟੁੱਟਣ ਦਾ ਨਹੀਂ । ਸਿੱਖ ਹਮੇਸ਼ਾ ਦੂਸਰਿਆਂ ਨੂੰ ਆਪਣੇ ਨਾਲ ਜੋੜਦਾ ਹੈ, ਤੋੜਦਾ ਨਹੀਂ । ਖਾਸ ਕਰਕੇ ਨੀਲਧਾਰੀ ਸੰਪਰਦਾ ਦੇ ਮੁੱਖੀ ਸੰਤ ਬਾਬਾ ਸਤਨਾਮ ਸਿੰਘ ਤੇ ਉਨ੍ਹਾਂ ਦੀ ਸੁਪਤਨੀ ਮਾਤਾ ਗੁਰਨਾਮ ਕੌਰ ਵੱਲੋਂ ਆਪਣੇ ਸਾਥੀਆਂ ਸਮੇਤ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਸ਼ਤਰਧਾਰੀ ਸਿੰਘ ਸੱਜਣਾ ਤੇ ਗੁਰੂ ਗ੍ਰੰਥ ਨੂੰ ਸਮਰਪਿਤ ਹੋਣਾ ਸਮੁੱਚੀ ਸਿੱਖ ਕੌਮ ਦੇ ਲਈ ਮਾਣ ਵਾਲੀ ਗੱਲ ਹੈ ।
ਸਮਾਗਮ ਦੌਰਾਨ ਉਚੇਚੇ ਤੌਰ ਤੇ ਆਪਣੀ ਹਾਜ਼ਰੀ ਲਵਾਉਣ ਲਈ ਪੁੱਜੇ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਸੰਤ ਬਾਬਾ ਸਤਨਾਮ ਸਿੰਘ ਵੱਲੋਂ ਆਪਣੇ ਸਾਥੀਆਂ ਸਮੇਤ ਪੰਥ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣਾ ਕੌਮ ਲਈ ਇੱਕ ਕ੍ਰਾਂਤੀਕਾਰੀ ਤਬਦੀਲੀ ਦਾ ਸੰਕੇਤ ਹੈ । ਉਨ੍ਹਾਂ ਨੇ ਭਾਵੁਕ ਹੁੰਦਿਆਂ ਹੋਇਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਧਰਮ ਪ੍ਰਚਾਰ ਤੇ ਅੰਮ੍ਰਿਤ ਸੰਚਾਰ ਮੁਹਿੰਮ ਦਾ ਮੁੱਖ ਮਕਸਦ ਕੇਵਲ ਗਿਣਤੀ ਮਿਣਤੀ ਦੇ ਚੱਕਰਾਂ ਵਿੱਚ ਨਹੀਂ ਪੈਣਾ ਬਲਕਿ ਸ਼ਰਧਾ ਤੇ ਵਿਸ਼ਵਾਸ਼ ਨਾਲ ਸੰਗਤਾਂ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਾ ਕੇ ਸਿੱਖੀ ਵਿੱਚ ਪ੍ਰਪੱਖ ਕਰਨਾ ਹੈ ।
ਇਸ ਦੌਰਾਨ ਜੱਥੇਦਾਰ ਮੱਕੜ ਨੇ ਸੰਤ ਬਾਬਾ ਸਤਨਾਮ ਸਿੰਘ ਦੀ ਅਗਵਾਈ ਹੇਠ 24 ਹਜ਼ਾਰ ਦੇ ਕਰੀਬ ਵਿਅਕਤੀਆਂ ਵੱਲੋਂ ਇੱਕਠੇ ਅੰਮ੍ਰਿਤ ਪਾਨ ਕਰਨ ਸੰਬੰਧੀ ਗੱਲ ਕਰਦਿਆਂ ਹੋਇਆਂ ਕਿਹਾ ਕਿ ਇਹ ਘਟਨਾ ਉਨ੍ਹਾਂ ਦੇ ਪ੍ਰਧਾਨਗੀ ਕਾਰਜਕਾਲ ਦੀ ਸਭ ਤੋਂ ਵੱਡੀ ਪ੍ਰਾਪਤੀ ਹੈ । ਉਨ੍ਹਾਂ ਨੇ ਸਿੱਖ ਪੰਥ ਦੇ ਹਰਿਆਵਲ ਦਸਤੇ ਵਜੋਂ ਜਾਣੀ ਜਾਂਦੀ ਜੱਥੇਬੰਦੀ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਸਰਪ੍ਰਸਤ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ, ਸਕੱਤਰ ਜਰਨਲ ਭਾਈ ਮੇਜਰ ਸਿੰਘ ਖਾਲਸਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦੇ ਮੈਂਬਰਾਂ ਦੀ ਜ਼ੋਰਦਾਰ ਸ਼ਬਦਾਂ ਵਿੱਚ ਸ਼ਲਾਘਾ ਕਰਦਿਆਂ ਹੋਇਆਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਜਿਸ ਢੰਗ ਦੇ ਨਾਲ ਫੈਡਰੇਸ਼ਨ (ਮਹਿਤਾ) ਵੱਲੋਂ ਨੌਜਵਾਨ ਪੀੜੀ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜਨ ਲਈ ਗੁਰਮਤਿ ਟਰੇਨਿੰਗ ਕੈਂਪਾਂ, ਸੈਮੀਨਾਰਾਂ ਦਾ ਆਯੋਜਨ ਕਰਕੇ ਉਨ੍ਹਾਂ ਨੂੰ ਗੁਰਸਿੱਖੀ ਦੇ ਸਿਧਾਂਤਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ, ਉਹ ਆਪਣੇ ਆਪ ਵਿੱਚ ਇੱਕ ਮਹਾਨ ਕਾਰਜ ਹੈ ਜੋ ਕਿ ਆਉਣ ਵਾਲੇ ਸਮੇਂ ਵਿੱਚ ਸਮੁੱਚੀ ਕੌਮ ਦੇ ਲਈ ਇੱਕ ਚਾਨਣ ਮੁਨਾਰਾ ਬਣੇਗਾ ।
 ਇਸ ਤੋਂ ਪਹਿਲਾਂ ਫੈਡਰੇਸ਼ਨ (ਮਹਿਤਾ) ਵੱਲੋਂ ਕਰਵਾਏ ਗਏ ਕੀਰਤਨ ਸਮਾਗਮ ਅੰਦਰ ਭਾਈ ਹਰਜੀਤ ਸਿੰਘ ਯੂ.ਕੇ., ਭਾਈ ਬਲਦੇਵ ਸਿੰਘ ਵਡਾਲਾ ਅਤੇ ਸੰਤ ਬਾਬਾ ਸਤਨਾਮ ਸਿੰਘ ਪਿੱਪਲੀ ਸਾਹਿਬ ਵਾਲਿਆਂ ਦੇ ਕੀਰਤਨੀ ਜੱਥਿਆਂ ਵੱਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਉਪਰੰਤ ਤਖਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਜੱਥੇਦਾਰ ਗਿਆਨੀ ਗੁਰਬਚਨ ਸਿੰਘ, ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਸੇਵਾਦਾਰ ਗਿਆਨੀ ਤਰਲੋਚਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜੱਥੇਦਾਰ ਅਵਤਾਰ ਸਿੰਘ ਮੱਕੜ, ਫੈਡਰੇਸ਼ਨ (ਮਹਿਤਾ) ਦੇ ਸਰਪ੍ਰਸਤ ਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ, ਸਕੱਤਰ ਜਨਰਲ ਭਾਈ ਮੇਜਰ ਸਿੰਘ ਖਾਲਸਾ, ਭਾਈ ਵਰਿਆਮ ਸਿੰਘ, ਬਲਜੀਤ ਸਿੰਘ ਬੀਤਾ, ਜਸਪਾਲ ਸਿੰਘ ਇਸਲਾਮਗੰਜ, ਮਨਿੰਦਰ ਸਿੰਘ ਅਹੂਜਾ, ਭਾਈ ਖੁਸ਼ਜੀਤ ਸਿੰਘ, ਗੁਰਦੁਆਰਾ ਕਲਗੀਧਰ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ, ਜਨਰਲ ਸਕੱਤਰ ਜਰਨੈਲ ਸਿੰਘ ਅਤੇ ਕਈ ਹੋਰ ਪ੍ਰਮੁੱਖ ਸਖਸ਼ੀਅਤਾਂ ਵੱਲੋਂ ਨੀਲਧਾਰੀ ਸੰਪਰਦਾ ਦੇ ਮੁੱਖੀ ਸੰਤ ਬਾਬਾ ਸਤਨਾਮ ਸਿੰਘ ਉਨ੍ਹਾਂ ਦੀ ਸੁਪਤਨੀ ਮਾਤਾ ਗੁਰਨਾਮ ਕੌਰ, ਸਪੁੱਤਰ ਨਿਰਮਲ ਸਿੰਘ ਖਾਲਸਾ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਸਨਮਾਨ ਚਿੰਨ੍ਹ, ਸ੍ਰੀ ਸਾਹਿਬ, ਸਿਰਪਾਓ ਤੇ ਦੁਸ਼ਾਲੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ । ਇਸ ਦੌਰਾਨ ਉਨ੍ਹਾਂ ਦੇ ਨਾਲ ਫੈਡਰੇਸ਼ਨ (ਮਹਿਤਾ) ਦੇ ਪ੍ਰਮੁੱਖ ਆਗੂ ਭਾਈ ਗਗਨਦੀਪ ਸਿੰਘ ਖਾਲਸਾ, ਪਰਮਜੀਤ ਸਿੰਘ ਸੋਨੂੰ, ਜੱਥੇਦਾਰ ਹਰਪਾਲ ਸਿੰਘ ਖਾਲਸਾ ਫਰਨੀਚਰ, ਰਣਜੋਧ ਸਿੰਘ ਸਮੇਤ ਨੀਲਧਾਰੀ ਸੰਪ੍ਰਦਾ ਦੇ ਪ੍ਰਮੁੱਖ ਆਗੂ ਜਵਾਹਰ ਸਿੰਘ, ਜੁਗਿੰਦਰ ਸਿੰਘ, ਬਲਵਿੰਦਰ ਸਿੰਘ, ਜਤਿੰਦਰ ਸਿੰਘ ਗੋਲਡੀ, ਜਸਵਿੰਦਰਪਾਲ ਸਿੰਘ ਚੌਧਰੀ, ਸਵਰਨ ਸਿੰਘ ਤੇ ਗੁਰਦਿਆਲ ਸਿੰਘ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।