ਸਿੱਖ ਜਗਤ ਦੀ ਸਹੀ ਸੋਚ ਅਤੇ ਜਾਣਕਾਰੀ ਲਈ

ਸਾਡੇ ਬਾਰੇ
ਸੰਪਰਕ ਕਰੋ
 


ਲਾਲਾ ਲਾਜਪਤ ਰਾਏ ਬਾਰੇ ਛਿੜਿਆ ਵਿਵਾਦ ਇਤਿਹਾਸਕ ਤੱਥਾਂ ਦੀ ਰੋਸ਼ਨੀ ਵਿਚ 2


ਲਾਲਾ ਜੀ ਦੀ ਮੌਤ ਦਾ ਸਬੱਬ ਕੀ ਬਣਿਆ?

ਕੀ ਲ਼ਾਲਾ ਜੀ ਦੀ ਮੌਤ ਵਾਕਿਆ ਹੀ ਮੁਜ਼ਾਹਰੇ ਦੌਰਾਨ ਉਨ੍ਹਾਂ ਦੇ ਸਿਰ ਜਾਂ ਸੀਨੇ ਉਤੇ ਵੱਜੀਆਂ ਦੱਸੀਆਂ ਜਾਂਦੀਆ ਲਾਠੀਆਂ ਦੀਆਂ ਡੂੰਘੀਆਂ ਸੱਟਾਂ ਦੀ ਵਜ੍ਹਾ ਕਰਕੇ ਹੋਈ ਸੀ? ਇਸ ਬਾਰੇ ਮੌਕੇ ਦੇ ਚਸ਼ਮਦੀਦ ਗਵਾਹਾਂ ਦੀਆਂ ਰਾਵਾਂ ਹੀ ਵੱਧ ਪ੍ਰਮਾਣੀਕ ਮੰਨੀਆਂ ਜਾ ਸਕਦੀਆਂ ਹਨ ਇਸ ਕਰਕੇ ਹੇਠਾਂ ਕੁੱਝ ਉਨ੍ਹਾਂ ਨਾਮਵਰ ਦੇਸ਼ਭਗਤਾਂ ਦੀਆਂ ਗਵਾਹੀਆਂ ਪੇਸ਼ ਕਰ ਰਹੇ ਹਾਂ, ਜੋ ਕਿ ਨਾ ਸਿਰਫ ਉਸ ਦਿਨ ਖੁਦ ਮੁਜ਼ਾਹਰੇ ਵਿਚ ਸ਼ਾਮਲ ਸਨ ਸਗੋਂ ਉਨ੍ਹਾਂ ਨੇ ਲਾਲਾ ਜੀ `ਤੇ ਹੋਏ ਲਾਠੀਚਾਰਜ ਨੂੰ ਬਹੁਤ ਨੇੜਿਓਂ ਦੇਖਿਆ ਸੀ 

ਗਿਆਨੀ ਗੁਰਮੁਖ ਸਿੰਘ ਮੁਸਾਫਰ

ਗਿਆਨੀ ਗੁਰਮੁਖ ਸਿੰਘ ਮੁਸਾਫਰ, ਜੋ ਬਾਅਦ ਵਿਚ ਪੰਜਾਬ ਦੇ ਮੁੱਖ ਮੰਤਰੀ ਵੀ ਬਣੇ ਸਨ, ਲਾਹੌਰ ਵਿਖੇ ਸਾਈਮਨ ਕਮਿਸ਼ਨ ਦਾ ਵਿਰੋਧ ਕਰਨ ਵਾਲਿਆਂ ਵਿਚ ਸ਼ਾਮਲ ਸਨ ਉਹ ਦਸਦੇ ਹਨ, ਮੈਂ ਹਾਲੇ ਨਜ਼ਮ ਪੜ੍ਹਕੇ ਹਟਿਆ ਹੀ ਸੀ ਕਿ ਸਾਰਾ ਹਜੂਮ ਹੀ ਇਕ ਪਾਸੇ ਨੂੰ ਦੌੜ ਪਿਆ ਕਿ ਲਾਲਾ ਲਾਜਪਤ ਰਾਏ ਦੀ ਮੌਤ ਹੋ ਗਈ ਫਿਰ ਜਦ ਉਨ੍ਹਾਂ ਨੇ ਮੋਤੀ ਦਰਵਾਜੇ ਜਾ ਕੇ ਤਕਰੀਰ ਕੀਤੀ ਕਿ 'ਇਹ ਅੰਗਰੇਜ਼ ਗੌਰਮਿੰਟ ਦੀ ਇਕ ਇਕ ਲਾਠੀ ਬ੍ਰਿਟਿਸ਼ ਗੌਰਮਿਟ ਦੇ ਕਫਨ ਵਿਚ ਕਿੱਲ ਹੋਵੇਗੀ` ਫਿਰ ਪਤਾ ਲਗਿਆ ਕਿ ਉਹ ਜਿੰਦਾ ਨੇ ਨਹੀਂ ਤਾਂ ਸਾਰੇ ਕਹਿੰਦੇ ਸੀ ਕਿ ਲਾਲਾ ਜੀ ਖ਼ਤਮ ਹੋ ਗਏ ਲਾਲਾ ਲਾਜਪਤ ਰਾਏ ਨੇ ਸੋਚਿਆ ਕਿ ਇਹ ਲਾਠੀਆਂ ਮੇਰੇ ਦਿਲ ਤੇ ਮਾਰੀਆਂ ਗਈਆਂ ਹਨ ਉਨ੍ਹਾਂ ਨੇ ਇਸ ਨੂੰ ਆਪਣੀ ਬੇਇਜ਼ਤੀ ਸਮਝਿਆ ਮੇਰਾ ਖਿਆਲ ਹੈ ਕਿ ਲਾਠੀਚਾਰਜ ਤਾਂ ਬਹੁਤਾ ਨਹੀਂ ਹੋਇਆ ਸੀ ਉਂਜ ਮੈਂ ਕੁਛ ਦੂਰ ਵੀ ਸਾਂ ਪਰ ਅਸਰ ਇਹ ਹੋਇਆ ਕਿ ਲਾਲਾ ਜੀ ਦੇ ਮਨ `ਤੇ ਸੱਟ ਲੱਗੀ ਕਿ ਅੰਗਰੇਜ਼ ਨੇ ਮੇਰੀ ਬੇਇਜ਼ਤੀ ਕੀਤੀ ਐ ਅਗਰ ਕੋਈ ਐਸਾ ਹੋਇਆ ਤਾਂ ਇਹ ਦਿਲ ਦੀ ਚੋਟ ਦੀ ਗੱਲ ਹੈ

(ਪੰਜਾਬ ਯਾਦਾਂ ਦੇ ਝਰੋਖੇ `ਚੋ, ਸੰ. ਨਵਤੇਜ ਸਿੰਘ, ਸਫ਼ਾ 45) 

ਗਿਆਨੀ ਕਰਤਾਰ ਸਿੰਘ

'ਦਰਵੇਸ਼ ਸਿਆਸਤਦਾਨ` ਦੇ ਤੌਰ `ਤੇ ਜਾਣੇ ਜਾਂਦੇ ਅਕਾਲੀ ਆਗੂ ਗਿਆਨੀ ਕਰਤਾਰ ਸਿੰਘ, ਜੋ ਬਾਅਦ ਵਿਚ ਪੰਜਾਬ ਦੀ ਕਾਂਗਰਸ ਸਰਕਾਰ ਵਿਚ ਮੰਤਰੀ ਵੀ ਰਹੇ, ਮੌਕੇ ਦੇ ਗਵਾਹ ਹਨ ਉਹਨਾਂ ਮੁਤਾਬਕ, 'ਲਾਲਾ ਲਾਜਪਤ ਰਾਏ ਦੇ ਹੱਥ ਵਿਚ ਛਤਰੀ ਸੀ ਜਿਸ ਦੇ ਇਕ ਪਾਸੇ 'ਸਾਈਮਨ ਗੋ ਬੈਕ, ਸਾਈਮਨ ਗੋ ਬੈਕ` ਲਿਖਿਆ ਹੋਇਆ ਸੀ ਉਸ ਛਤਰੀ `ਤੇ ਲਿਖੇ ਨਾਅਰੇ ਪੜ੍ਹ ਕੇ ਲਾਹੌਰ ਦਾ ਗੋਰਾ ਪੁਲਸ ਕਪਤਾਨ ਭੜਕ ਉੱਠਿਆ ਉਸ ਨੇ ਦੌੜ ਕੇ ਆ ਕੇ ਪੁਲਿਸ ਵਾਲਿਆਂ ਕੋਲ ਜੋ ਛੋਟਾ ਜਿਹਾ ਡੰਡਾ ਹੁੰਦਾ ਹੈ, ਉਸ ਨਾਲ ਦੋ ਡੰਡੇ ਲਾਲਾ ਜੀ ਨੂੰ ਮਾਰੇ ਕੁਝ ਸਮੇਂ ਤੋਂ ਬਾਅਦ ਲਾਲਾ ਜੀ ਸ਼ਹਿਰ ਆਪਣੀ ਕੋਠੀ ਨੂੰ ਵਾਪਸ ਚਲੇ ਗਏ ਸ਼ਾਮ ਨੂੰ ਗੋਲ ਬਾਗ ਵਿਚ ਬੜਾ ਭਾਰੀ ਜਲਸਾ ਹੋਇਆ ਜਿਸ ਵਿਚ ਲਾਲਾ ਜੀ ਨੇ ਗੂੰਜ ਪਾ ਦੇਣ ਵਾਲਾ ਲੈਕਚਰ ਕੀਤਾ... ਲੈਕਚਰ ਦੇ ਕੇ ਲਾਲਾ ਜੀ ਵਾਪਸ ਘਰ ਚਲੇ ਗਏ ਜੇ ਮੈਂ ਗਲਤੀ ਨਹੀਂ ਖਾਂਦਾ ਤਾਂ 17 ਸਿਤੰਬਰ ..... ਰਾਤ ਨੂੰ ਲਾਲਾ ਜੀ ਦੀ ਆਪਣੀ ਕੋਠੀ ਵਿਚ ਮੌਤ ਹੋ ਗਈ ਲਾਲਾ ਜੀ ਦੀ ਮੌਤ ਦਾ ਫੌਰੀ ਕਾਰਨ ਦਿਲ ਫੇਲ੍ਹ ਹੋ ਜਾਣਾ ਸੀ.... ਕਈ ਲੋਕਾਂ ਨੂੰ ਇਹ ਗਲਤ ਫਹਿਮੀ ਹੈ ਕਿ ਪੁਲਿਸ ਨੇ ਜਲੂਸ ਵਿਚ ਮਾਰਿਆ ਤੇ ਲਾਲਾ ਜੀ ਮੌਕੇ `ਤੇ ਮਰ ਗਏ....`

(ਉਪਰੋਕਤ ਸਫ਼ਾ 187) 

ਪ੍ਰੋ. ਅਬਦੁੱਲ ਮਾਜਿਦ ਖਾਂ

ਪ੍ਰੋ. ਐਮ.ਐਸ. ਚੀਮਾ ਨੇ ਪ੍ਰੋ. ਅਬਦੁੱਲ ਮਾਜਿਦ ਖਾਂ ਨਾਲ ਇਕ ਇੰਟਰਵਿਊ ਕੀਤੀ ਸੀ ਜਿਸ ਨੂੰ ਜਲੰਧਰ ਦੂਰਦਰਸ਼ਨ ਨੇ ਲਾਲਾ ਲਾਜਪਤ ਰਾਏ ਦੀ 53ਵੀਂ ਬਰਸੀ ਮੌਕੇ (17 ਨਵੰਬਰ 1981) ਪ੍ਰਸਾਰਤ ਕੀਤਾ ਸੀ ਇਸ ਇੰਟਰਵਿਊ ਸਮੇਂ ਪ੍ਰੋ. ਮਾਜਿਦ ਖਾਂ ਨੇ ਦੱਸਿਆ ਸੀ ਕਿ ਉਹ ਲਾਹੌਰ ਰੇਲਵੇ ਸਟੇਸ਼ਨ ਦੇ ਬਾਹਰ ਲਾਲਾ ਲਾਜਪਤ ਰਾਏ ਦੇ ਨਜ਼ਦੀਕ ਖੜਾ ਸੀ ਜਦੋਂ ਕਿ ਸੁਪਰਡੈਂਟ ਪੁਲਿਸ ਅਤੇ ਲਾਲਾ ਜੀ ਦਰਮਿਆਨ ਗਰਮਾ-ਗਰਮ ਤੂੰ-ਤੂੰ, ਮੈਂ-ਮੈਂ ਹੋਈ ਸੀ ਪ੍ਰੋ. ਮਾਜਿਦ ਮੁਤਾਬਕ ਲਾਲਾ ਜੀ ਨੂੰ ਕੋਈ ਗੰਭੀਰ ਸੱਟ ਨਹੀਂ ਸੀ ਲੱਗੀ 

ਯਸ਼ਪਾਲ

ਸ਼ਹੀਦ ਭਗਤ ਸਿੰਘ ਦੇ ਸਾਥੀ ਅਤੇ ਪ੍ਰਸਿੱਧ ਹਿੰਦੀ ਸਾਹਿਤਕਾਰ ਸ੍ਰੀ ਯਸ਼ਪਾਲ ਲਾਹੌਰ ਵਿਚ ਹੋਏ ਲਾਠੀਚਾਰਜ ਸਮੇਂ ਮੌਕੇ `ਤੇ ਹਾਜ਼ਰ ਸਨ ਉਨ੍ਹਾਂ ਨੇ ਇਸ ਲਾਠੀਚਾਰਜ ਦਾ ਅੱਖੀਂ ਡਿੱਠਿਆਂ ਹਾਲ ਆਪਣੀ ਕਿਤਾਬ ਵਿਚ ਇਸ ਤਰ੍ਰਾਂ ਬਿਆਨ ਕੀਤਾ ਹੈ:

ਲਾਲਾ ਲਾਜਪਤ ਰਾਏ ਜੀ ਦੇ ਪਿੱਛੇ ਏਨੀ ਭੀੜ ਸੀ ਕਿ ਉਨ੍ਹਾਂ ਲਈ ਪਿੱਛੇ ਹਟਣ ਦਾ ਕੋਈ ਮੌਕਾ ਹੀ ਨਹੀਂ ਸੀ ਸਾਹਮਣਿਓਂ ਪੁਲਿਸ ਲਾਠੀਚਾਰਜ ਕਰ ਰਹੀ ਸੀ ਨੌਜਵਾਨਾਂ ਨੇ ਲਾਲਾ ਜੀ ਨੂੰ ਚਾਰੇ ਪਾਸਿਓਂ ਘੇਰ ਕੇ ਸੱਟਾਂ ਲੱਗਣੋਂ ਬਚਾਇਆ ਹੋਇਆ ਸੀ ਪੁਲਿਸ ਦੀ ਮਾਰ ਦੇ ਬਾਵਜੂਦ ਇਹ ਮੋਰਚਾ ਟੁੱਟ ਨਹੀਂ ਸੀ ਰਿਹਾ ਭਗਵਤੀ ਚਰਨ ਵੋਹਰਾ (ਸ਼ਹੀਦ), ਸੁਖਦੇਵ (ਸ਼ਹੀਦ) ਤੇ ਮੈਂ ਉਥੇ ਹੀ ਇਕ ਪਾਸੇ ਖੜ੍ਹੇ ਸਾਂ ਸਾਥੀ ਧਨਵੰਤਰੀ ਅਤੇ ਅਹਿਸਾਨ ਅਲੀ ਆਦਿ ਮੋਰਚੇ ਵਿਚ ਸ਼ਾਮਲ ਸਨ ਲਾਲਾ ਜੀ ਨੂੰ ਘੇਰੀ ਖੜ੍ਹੇ ਇਸ ਮੋਰਚੇ ਦੇ ਨਾ ਟੁੱਟਣ ਕਾਰਨ ਪੁਲਿਸ ਸੁਪਰਡੈਂਟ (ਐਸ ਪੀ) ਸਕਾਟ ਨੇ ਇਸ ਟੋਲੀ `ਤੇ ਹਮਲਾ ਕਰਨ ਦਾ ਹੁਕਮ ਦੇ ਦਿੱਤਾ ਡੀ ਐਸ ਪੀ ਸਾਂਡਰਸ ਆਪ ਹੱਥ ਵਿਚ ਇਕ ਛੋਟੀ ਲਾਠੀ ਅਤੇ ਸਿਪਾਹੀਆਂ ਨੂੰ ਲੈ ਕੇ ਉਸ ਟੋਲੀ `ਤੇ ਟੁੱਟ ਪਿਆ ਉਸ ਦੀ ਇਕ ਲਾਠੀ ਨਾਲ ਲਾਲਾ ਜੀ ਦੇ ਸਿਰ ਉਪਰ ਤਾਣੀ ਹੋਈ ਛਤਰੀ ਟੁੱਟ ਗਈ ਅਤੇ ਉਨ੍ਹਾਂ ਦੇ ਕੰਧੇ ਉਪਰ ਚੋਟ ਲੱਗੀ ਨੌਜਵਾਨ ਸਾਥੀ ਅਜੇ ਵੀ ਲਾਲਾ ਜੀ ਨੂੰ ਘੇਰੇ ਵਿਚ ਲੈ ਕੇ ਡਟੇ ਰਹਿਣ ਨੂੰ ਤਿਆਰ ਸਨ, ਪ੍ਰੰਤੂ ਚੋਟ ਲੱਗਣ ਤੋਂ ਬਾਅਦ ਲਾਲਾ ਜੀ ਨੇ ਹੁਕਮ ਦੇ ਦਿੱਤਾ, ਪੁਲਿਸ ਦੀ ਇਸ ਜਾਲਮਾਨਾ ਹਰਕਤ ਦੇ ਖਿਲਾਫ਼ ਮੁਜ਼ਾਹਰੇ ਨੂੰ ਮੁਅੱਤਲ ਕਰ ਦਿੱਤਾ ਜਾਵੇ`

(ਸਿੰਘਅਵਲੋਕਨ, ਸਫ਼ਾ 124)

ਪੰਡਤ ਕਿਸ਼ੋਰੀ ਲਾਲ

ਪੰਡਤ ਕਿਸ਼ੋਰੀ ਲਾਲ ਜੀ ਵੀ ਸ਼ਹੀਦ ਭਗਤ ਸਿੰਘ ਦੇ ਬਹੁਤ ਨੇੜਲੇ ਸਾਥੀਆਂ ਵਿਚੋਂ ਸਨ ਉਹ ਵੀ ਸਾਈਮਨ ਕਮਿਸ਼ਨ ਦੇ ਖਿਲਾਫ਼ ਹੋਏ ਮੁਜ਼ਾਹਰੇ ਵਿਚ ਸ਼ਾਮਲ ਸਨ ਉਹ ਵੀ ਕਹਿੰਦੇ ਹੁੰਦੇ ਸਨ ਕਿ ਲਾਠੀਚਾਰਜ ਸਮੇਂ ਲਾਲਾ ਜੀ ਦੇ ਸਰੀਰ `ਤੇ ਕੋਈ ਬਹੁਤੀ ਸਿੱਧੀ ਸੱਟ ਨਹੀਂ ਸੀ ਲੱਗੀ। (ਦੇਖੋ Proceedings : Punjab History Conference March 1985 ਵਿਚ ਛਪਿਆ ਪ੍ਰੋ. ਹਜ਼ਾਰਾ ਸਿੰਘ ਦਾ ਲੇਖ) 

ਲਾਲਾ ਲਾਜਪਤ ਰਾਏ ਦਾ ਆਪਣਾ ਬਿਆਨ

ਲਾਠੀਚਾਰਜ ਤੋਂ ਬਾਅਦ ਲਾਲਾ ਲਾਜਪਤ ਰਾਏ ਨੇ ਜੋ ਬਿਆਨ ਜਾਰੀ ਕੀਤਾ ਉਹ ਹਿੰਦੁਸਤਾਨ ਟਾਈਮਜ਼ (1 ਨਵੰਬਰ 1928) ਦੇ ਪਹਿਲੇ ਸਫ਼ੇ `ਤੇ ਛਪਿਆ ਸੀ ਇਸ ਬਿਆਨ ਮੁਤਾਬਕ, 'ਪੁਲਿਸ ਨੇ ਬੇਵਜ੍ਹਾ ਤੇ ਬੇਲੋੜਾ ਲਾਠੀਚਾਰਜ ਕੀਤਾ ਅਤੇ ਦੋਸ਼ ਲਾਇਆ ਜਾਂਦਾ ਹੈ ਕਿ ਇਸ ਲਾਠੀਚਾਰਜ ਦੀ ਅਗਵਾਈ ਖੁਦ ਸੁਪਰਡੈਂਟ ਪੁਲਿਸ ਨੇ ਕੀਤੀ ਸੀ ਜਿਵੇਂ ਕਿ ਮੈਨੂੰ ਪਤਾ ਲੱਗਾ ਹੈ, ਉਸ ਨੇ ਮੇਰੀ ਛਾਤੀ ਉਤੇ ਦੋ ਡੰਡੇ ਮਾਰੇ ਅਤੇ ਕੁੱਝ ਸਿਪਾਹੀਆਂ ਨੇ ਵੀ ਕੁੱਝ ਡੰਡੇ ਮਾਰੇ, ਖੁਸ਼ਕਿਸਮਤੀ ਨਾਲ ਜੀਹਨਾਂ ਦੀ ਸੱਟ ਬਹੁਤੀ ਜ਼ਿਆਦਾ ਨਹੀਂ ਸੀ ਸੱਟਾਂ ਨਾਲ ਮੈਨੂੰ ਮਾਮੂਲੀ ਜਿਹਾ ਬੁਖਾਰ ਤੇ ਸੋਜਸ਼ ਹੋਈ`

ਇਸੇ ਤਰ੍ਹਾਂ ਲਾਲਾ ਜੀ ਦੀ ਮੌਤ ਬਾਰੇ ਜੋ ਖਬਰ ਉਸ ਸਮੇਂ ਦੀ ਮਸ਼ਹੂਰ ਪੰਜਾਬੀ ਅਖ਼ਬਾਰ ਅਕਾਲੀ ਤੇ ਪ੍ਰਦੇਸੀ` (19 ਨਵੰਬਰ 1928) ਨੇ ਦਿਤੀ, ਉਹ ਇਸ ਤਰ੍ਹਾਂ ਸੀ