ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਇਸ ਵਾਰ ਬੱਝਵੀਂ ਨਾ ਪਈ ਡੇਰਾ ਸਿਰਸਾ ਦੀ ਵੋਟ

    ਬਠਿੰਡਾ - ਡੇਰਾ ਸਿਰਸਾ ਨੇ ਐਤਕੀਂ ਸਿਆਸੀ ਟਕਰਾਅ ਤੋਂ ਪਾਸਾ ਵੱਟਿਆ ਹੈ ਅਤੇ ਪ੍ਰਮੁੱਖ ਸਿਆਸੀ ਧਿਰਾਂ ਨੂੰ ਇੱਕੋ ਲਿਹਾਜ਼ ਨਾਲ ਗੱਫਾ ਦਿੱਤਾ ਹੈ। ਡੇਰਾ ਸਿਰਸਾ ਦੇ ਸਿਆਸੀ ਵਿੰਗ ਨੇ ਬੀਤੀ ਰਾਤ ਜੋ ਗੁਪਤ ਸੁਨੇਹੇ ਲਾਏ ਹਨ, ਉਨ੍ਹਾਂ ਅਨੁਸਾਰ ਡੇਰਾ ਸਿਰਸਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੀ ਸਿਆਸੀ ਮਦਦ ਕੀਤੀ ਹੈ। ਕਿਸੇ ਸੰਸਦੀ ਹਲਕੇ ਵਿੱਚ ਪੈਰੋਕਾਰਾਂ ਨੇ ਅੱਜ ਕਾਂਗਰਸ ਨੂੰ ਵੋਟਾਂ ਪਾਈਆਂ ਅਤੇ ਕਿਸੇ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲ ਝੁਕਾਅ ਦਿਸਿਆ। ਡੇਰਾ ਸਿਰਸਾ ਨੇ ਸਿਆਸੀ ਧਿਰ ਬਣਨ ਤੋਂ ਗੁਰੇਜ਼ ਕੀਤਾ ਹੈ। ਕੇਂਦਰ ਵਿੱਚ ਨਵੀਂ ਸਰਕਾਰ ਕਿਸ ਦੀ ਬਣੇਗੀ, ਉਸ ਦਾ ਭੇਤ ਨਾ ਹੋਣ ਕਰਕੇ ਡੇਰਾ ਸਿਰਸਾ ਨੇ ਪੰਜਾਬ ਵਿੱਚ ਦੋਹਾਂ ਪ੍ਰਮੁੱਖ ਧਿਰਾਂ ਦੀ ਬਾਂਹ ਫੜੀ ਹੈ। ਅਹਿਮ ਸੂਤਰਾਂ ਅਨੁਸਾਰ ਬਠਿੰਡਾ ਸੰਸਦੀ ਹਲਕੇ ਵਿੱਚ ਅੱਜ ਡੇਰਾ ਸਿਰਸਾ ਦੇ ਪੈਰੋਕਾਰਾਂ ਨੇ ਅਕਾਲੀ ਦਲ ਅਤੇ ਕਾਂਗਰਸ ਨੂੰ ਵੰਡ ਕੇ ਵੋਟਾਂ ਪਾਈਆਂ ਹਨ। ਸੂਤਰ ਦੱਸਦੇ ਹਨ ਕਿ ਮਾਨਸਾ ਜ਼ਿਲ੍ਹੇ ਵਿੱਚ ਡੇਰਾ ਪੈਰੋਕਾਰਾਂ ਨੇ ਆਪਣਾ ਝੁਕਾਅ ਅਕਾਲੀ ਦਲ ਵੱਲ ਦਿਖਾਇਆ, ਜਦੋਂ ਕਿ ਬਠਿੰਡਾ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਕਾਂਗਰਸ ਦਾ ਬਟਨ ਦੱਬਣ ਦੀ ਕਨਸੋਅ ਹੈ। ਪੈਰੋਕਾਰਾਂ ਨੇ ਇਸ ਦੀ ਪੁਸ਼ਟੀ ਵੀ ਕੀਤੀ ਹੈ। ਸਿਆਸੀ ਵਿੰਗ ਦੇ ਆਗੂ ਇਸ ਮਾਮਲੇ ’ਤੇ ਮੂੰਹ ਖੋਲ੍ਹਣ ਨੂੰ ਤਿਆਰ ਨਹੀਂ ਹਨ। ਸੂਤਰਾਂ ਅਨੁਸਾਰ ਬਠਿੰਡਾ ਸੰਸਦੀ ਹਲਕੇ ਦੇ 9 ਵਿਧਾਨ ਸਭਾ ਹਲਕਿਆਂ ਵਿੱਚੋਂ ਡੇਰਾ ਪੈਰੋਕਾਰਾਂ ਨੇ ਚਾਰ ਹਲਕਿਆਂ ’ਤੇ ਕਾਂਗਰਸ ਅਤੇ ਪੰਜ ਹਲਕਿਆਂ ਵਿੱਚ ਅਕਾਲੀ ਦਲ ਵੱਲ ਰੁਝਾਨ ਦਿਖਾਇਆ ਹੈ। ਡੇਰਾ ਮੁਖੀ ਨੂੰ ਸਜ਼ਾ ਹੋਣ ਮਗਰੋਂ ਡੇਰਾ ਦੇ ਸਿਆਸੀ ਵਿੰਗ ਨੇ ਫੈਸਲਾ ਜਨਤਕ ਕਰਨ ਤੋਂ ਪਾਸਾ ਵੱਟਿਆ ਹੈ। ਡੇਰਾ ਸਿਰਸਾ ਪਹਿਲਾਂ ਹੀ ਸਿਆਸੀ ਫੈਸਲਿਆਂ ਨੂੰ ਨਸ਼ਰ ਕਰਕੇ ਨੁਕਸਾਨ ਝੱਲ ਚੁੱਕਾ ਹੈ ਤੇ ਇਸੇ ਸੋਚ ਤਹਿਤ ਹੁਣ ਸਿਆਸੀ ਵਿੰਗ ਨੇ ਕਿਸੇ ਵੀ ਸਿਆਸੀ ਧਿਰ ਨੂੰ ਨਾਰਾਜ਼ ਕਰਨ ਦੀ ਭੁੱਲ ਨਹੀਂ ਕੀਤੀ। ਬਠਿੰਡਾ ਸੰਸਦੀ ਹਲਕੇ ਤੋਂ ਇਲਾਵਾ ਮਾਲਵਾ ਖਿੱਤੇ ਦੀਆਂ ਬਾਕੀ ਚਾਰ ਸੰਸਦੀ ਸੀਟਾਂ ਵੱਲ ਦੇਖੀਏ ਤਾਂ ਡੇਰਾ ਸਿਰਸਾ ਨੇ ਦੋ ਸੀਟਾਂ ’ਤੇ ਅਕਾਲੀ ਦਲ ਨੂੰ ਹੁਲਾਰਾ ਦਿੱਤਾ ਹੈ ਜਦੋਂ ਕਿ ਦੋ ਸੰਸਦੀ ਸੀਟਾਂ ’ਤੇ ਕਾਂਗਰਸ ਦਾ ਪੱਖ ਪੂਰਿਆ ਹੈ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com