ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਦਸਤਾਰ ਸਬੰਧੀ ਇਸ਼ਤਿਹਾਰ ਨੂੰ ਲੈ ਕੇ ਅਮਰੀਕੀ ਕੰਪਨੀ ਨਾਰਦਸਟ੍ਰਾਮ ਨੇ ਮੰਗੀ ਸਿੱਖਾਂ ਤੋਂ ਮੁਆਫ਼ੀ

    ਫੀਨਿਕਸ - ਅਮਰੀਕੀ ਕੰਪਨੀ ਨਾਰਦਸਟ੍ਰਾਮ ਨੇ ਦਸਤਾਰਾਂ ਨਾਲ ਜੁੜੇ ਆਪਣੇ ਇਸ਼ਤਿਹਾਰ ਨੂੰ ਲੈ ਕੇ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗੀ ਹੈ | ਹਾਲਾਂਕਿ ਅਮਰੀਕਾ 'ਚ ਸਿੱਖ ਭਾਈਚਾਰੇ ਦੇ ਨਾਗਰਿਕ ਅਧਿਕਾਰ ਸੰਗਠਨ ਦੇ ਇਕ ਚੋਟੀ ਦੇ ਪ੍ਰਤੀਨਿਧੀ ਨੇ ਸਨਿਚਰਵਾਰ ਨੂੰ ਕਿਹਾ ਹੈ ਕਿ ਹੁਣ ਵੀ ਇਨ੍ਹਾਂ ਦਸਤਾਰਾਂ ਨੂੰ ਤਿਆਰ ਕਰਨ ਵਾਲੀ ਕੰਪਨੀ 'ਗੁੱਚੀ' ਦੀ ਪ੍ਰਤੀਕਿਰਿਆ ਦਾ ਇੰਤਜ਼ਾਰ ਕਰ ਰਹੇ ਹਾਂ | ਨਿਊਯਾਰਕ ਸਥਿਤ ਇਕ ਸਿੱਖ ਸੰਗਠਨ ਦੇ ਸੀਨੀਅਰ ਅਧਿਕਾਰੀ ਸਿਮਰਨਜੀਤ ਸਿੰਘ ਨੇ ਕਿਹਾ ਹੈ ਕਿ ਦੁਨੀਆ ਭਰ ਦੇ ਲੋਕਾਂ ਨੂੰ ਪਿਆਰੀਆਂ ਤੇ ਪਵਿੱਤਰ ਵਸਤੂਆਂ ਨੂੰ ਕੰਪਨੀਆਂ ਉਪਭੋਗ ਵਸਤੂਆਂ ਦੇ ਰੂਪ 'ਚ ਪੇਸ਼ ਕਰ ਪੈਸਾ ਬਣਾ ਰਹੀਆਂ ਹਨ | ਉਨ੍ਹਾਂ ਨੇ ਕਿਹਾ ਹੈ ਕਿ ਦਸਤਾਰ ਉਨ੍ਹਾਂ ਦੇ ਭਾਈਚਾਰੇ ਦੇ ਲੋਕਾਂ ਲਈ ਡੂੰਘੀ ਸ਼ਰਧਾ ਦਾ ਵਿਸ਼ਾ ਹੈ | ਗੌਰਤਲਬ ਹੈ ਕਿ ਨਾਰਦਸਟ੍ਰਾਮ ਦੀ ਵੈੱਬਸਾਈਟ 'ਤੇ 15 ਮਈ ਨੂੰ ਦਸਤਾਰ ਦਾ ਇਕ ਇਸ਼ਤਿਹਾਰ ਦਿੱਤਾ ਗਿਆ ਸੀ | ਇਸ ਦੇ ਵੇਰਵੇ 'ਚ ਲਿਖਿਆ ਸੀ ਕਿ ਸ਼ਾਨਦਾਰ ਢੰਗ ਨਾਲ ਤਿਆਰ ਦਸਤਾਰ, ਸਿਰ 'ਤੇ ਸਜਾਉਣ ਲਈ ਤਿਆਰ ਹੈ | ਇਹ ਤੁਹਾਨੂੰ ਆਰਾਮ ਪ੍ਰਦਾਨ ਕਰੇਗੀ.. | ਹਾਲਾਂਕਿ 18 ਮਈ ਨੂੰ ਨਾਰਦਸਟ੍ਰਾਮ ਵੈੱਬਸਾਈਟ 'ਤੇ ਇਹ ਵਿੱਕਰੀ ਲਈ ਉਪਲਬਧ ਨਹੀਂ ਸੀ | ਬਿਨਾਂ ਤਸਵੀਰ ਦੇ ਇਸ ਨੂੰ ਸੋਲਡ ਆਊਟ (ਵਿਕ ਚੁੱਕੀ) ਦੇ ਵਰਗ 'ਚ ਪੇਸ਼ ਕਰਦੇ ਹੋਏ ਵੈੱਬਸਾਈਟ 'ਤੇ ਇਸ ਦਾ ਵੇਰਵਾ ਗੁੱਚੀ ਦੇ 'ਸਿਰ ਢੱਕਣ ਵਾਲੀ' ਚੀਜ਼ ਦੇ ਤੌਰ 'ਤੇ ਦਿੱਤਾ ਗਿਆ ਸੀ | ਇਸ ਇਸ਼ਤਿਹਾਰ 'ਤੇ ਸਿੱਖ ਭਾਈਚਾਰੇ ਨੇ ਇਤਰਾਜ਼ ਪ੍ਰਗਟ ਕੀਤਾ ਸੀ, ਜਿਸ ਦੇ ਬਾਅਦ ਨਾਰਦਸਟ੍ਰਾਮ ਨੇ ਮੁਆਫ਼ੀ ਮੰਗੀ ਹੈ | ਨਾਰਦਸਟ੍ਰਾਮ ਨੇ ਟਵੀਟ ਕੀਤਾ ਕਿ ਅਸੀਂ ਇਸ ਉਤਪਾਦ ਨੂੰ ਰੋਕਣ ਦਾ ਫ਼ੈਸਲਾ ਕੀਤਾ ਹੈ ਤੇ ਇਸ ਨੂੰ ਸਾਈਟ ਤੋਂ ਹਟਾ ਦਿੱਤਾ ਹੈ | ਧਾਰਮਿਕ ਤੇ ਸੱਭਿਆਚਾਰਕ ਪ੍ਰਤੀਕਾਂ ਦਾ ਅਪਮਾਨ ਕਰਨਾ ਸਾਡੀ ਨੀਯਤ ਨਹੀਂ ਸੀ | ਅਸੀਂ ਉਸ ਹਰ ਵਿਅਕਤੀ ਜਿਸ ਨੂੰ ਠੇਸ ਪਹੁੰਚੀ ਹੈ, ਤੋਂ ਮੁਆਫ਼ੀ ਮੰਗਦੇ ਹਾਂ |

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com