ਵਾਹਿਗੁਰੂ ਜੀ ਕਾ ਖ਼ਾਲਸਾ।।  ਵਾਹਿਗੁਰੂ ਜੀ ਕੀ ਫ਼ਤਹਿ।।

    ਪੰਜਾਬ ’ਚ 65.25 ਫ਼ੀਸਦ ਵੋਟਿੰਗ

    ਚੰਡੀਗੜ੍ਹ - ਪੰਜਾਬ ਦੇ 13 ਸੰਸਦੀ ਹਲਕਿਆਂ ’ਚ  ਵੋਟਾਂ ਦੇ ਭੁਗਤਾਨ ਦੌਰਾਨ ਹਾਕਮ ਧਿਰ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਰਮਿਆਨ ਮਾਮੂਲੀ ਝੜਪਾਂ ਹੋਈਆਂ। ਚੋਣ ਕਮਿਸ਼ਨ ਮੁਤਾਬਕ ਸੂਬੇ ’ਚ 65.25 ਫੀਸਦੀ ਵੋਟਰਾਂ ਨੇ ਆਪਣੇ ਹੱਕ ਦੀ ਵਰਤੋਂ ਕੀਤੀ ਹੈ। ਪੰਜਾਬ ’ਚ ਆਪਣਾ ਸਿਆਸੀ ਭਵਿੱਖ ਅਜ਼ਮਾ ਰਹੇ 278 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 23 ਮਈ ਨੂੰ ਹੋਵੇਗਾ। ਬਠਿੰਡਾ ਹਲਕੇ ਦੇ ਤਲਵੰਡੀ ਸਾਬੋ ਕਸਬੇ ਵਿੱਚ ਕਾਂਗਰਸ ਆਗੂ ਵੱਲੋਂ ਹਵਾਈ ਫਾਇਰਿੰਗ ਕੀਤੇ ਜਾਣ ਕਾਰਨ ਸਥਿਤੀ ਤਣਾਅਪੂਰਨ ਬਣ ਗਈ ਜਿਸ ਕਾਰਨ ਪੁਲੀਸ ਨੇ ਕਾਂਗਰਸ ਆਗੂ ਖੁਸ਼ਬਾਗ ਸਿੰਘ ਜਟਾਣਾ ਅਤੇ ਹੋਰਨਾਂ ’ਤੇ ਮਾਮਲਾ ਦਰਜ ਕਰ ਲਿਆ ਹੈ। ਰਾਮਪੁਰਾ ਫੂਲ ਵਿੱਚ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਦੀ ਗੱਡੀ ਦੀ ਭੰਨ-ਤੋੜ ਕੀਤੀ ਗਈ। ਫਿਰੋਜ਼ਪੁਰ ਜ਼ਿਲ੍ਹੇ ਵਿੱਚ ਅਕਾਲੀਆਂ ’ਤੇ ਕਾਂਗਰਸ ਆਗੂਆਂ ਦੀ ਕੁੱਟਮਾਰ ਦੇ ਦੋਸ਼ ਲੱਗੇ ਹਨ। ਮੋਗਾ, ਲੁਧਿਆਣਾ ਅਤੇ ਪਟਿਆਲਾ ਦੇ ਕਈ ਪਿੰਡਾਂ ਵਿੱਚ ਵੀ ਮਾਮੂਲੀ ਝਗੜੇ ਅਤੇ ਹਿੰਸਾ ਦੀਆਂ ਰਿਪੋਰਟਾਂ ਮਿਲੀਆਂ ਹਨ। ਚੋਣ ਕਮਿਸ਼ਨ ਦਾ ਦਾਅਵਾ ਹੈ ਕਿ ਕੁਝ ਸੰਸਦੀ ਹਲਕਿਆਂ ਵਿੱਚ ਮਾਮੂਲੀ ਘਟਨਾਵਾਂ ਨੂੰ ਛੱਡ ਕੇ ਸਮੁੱਚਾ ਚੋਣ ਅਮਲ ਅਮਨ ਅਮਾਨ ਨਾਲ ਨੇਪਰੇ ਚੜ੍ਹਿਆ ਹੈ।
    ਪੰਜਾਬ ਦੇ ਵੋਟਰਾਂ ਵਿੱਚ ਇਸ ਵਾਰ ਪਹਿਲਾਂ ਨਾਲੋਂ ਘੱਟ ਉਤਸ਼ਾਹ ਦੇਖਿਆ ਗਿਆ। ਸਾਲ 2014 ਦੀਆਂ ਚੋਣਾਂ ਦੌਰਾਨ 70.79 ਫੀਸਦੀ ਵੋਟਾਂ ਭੁਗਤੀਆਂ ਸਨ ਪਰ ਇਸ ਵਾਰੀ ਵੋਟ ਪ੍ਰਤੀਸ਼ਤ ਘੱਟ ਕੇ 65.25 ਫੀਸਦੀ ਤੱਕ ਰਹਿ ਗਿਆ ਹੈ। ਵੱਕਾਰ ਦਾ ਸੁਆਲ ਬਣੇ ਹਲਕਿਆਂ ਸੰਗਰੂਰ, ਪਟਿਆਲਾ, ਫਿਰੋਜ਼ਪੁਰ, ਬਠਿੰਡਾ ਅਤੇ ਗੁਰਦਾਸਪੁਰ ਵਿੱਚ ਹੋਰਨਾਂ ਦੇ ਮੁਕਾਬਲੇ ਜ਼ਿਆਦਾ ਵੋਟਾਂ ਪਈਆਂ ਹਨ। ਨਿਰੋਲ ਸ਼ਹਿਰੀ ਖੇਤਰਾਂ ਵਾਲੇ ਹਲਕੇ ਖਾਸ ਕਰਕੇ ਲੁਧਿਆਣਾ ਅਤੇ ਅੰਮ੍ਰਿਤਸਰ ਦੇ ਵੋਟਰਾਂ ਵਿੱਚ ਘੱਟ ਉਤਸ਼ਾਹ ਦੇਖਿਆ ਗਿਆ। ਉਂਜ ਵੀ ਸ਼ਹਿਰੀ ਵੋਟਰਾਂ ਦੇ ਮੁਕਾਬਲੇ ਦਿਹਾਤੀ ਖੇਤਰ ਦੇ ਵੋਟਰਾਂ ਨੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਜ਼ਿਆਦਾ ਕੀਤੀ ਹੈ। ਵੋਟਰਾਂ ਵਿੱਚ ਸਵੇਰ ਦੇ ਸਮੇਂ ਵੋਟਾਂ ਪਾਉਣ ਦਾ ਰੁਝਾਨ ਤੇਜ਼ ਸੀ। ਦਿਨ ਚੜ੍ਹਦਿਆਂ ਹੀ ਪਿੰਡਾਂ ਵਿੱਚ ਪੋਲਿੰਗ ਬੂਥਾਂ ’ਤੇ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ ਸਨ ਅਤੇ ਦੁਪਹਿਰ 1 ਵਜੇ ਤੱਕ 37 ਫੀਸਦੀ ਵੋਟਾਂ ਦਾ ਭੁਗਤਾਨ ਹੋ ਗਿਆ ਸੀ। ਇਸ ਰੁਝਾਨ ਨੂੰ ਦੇਖਦਿਆਂ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਵੋਟਾਂ ਪੈਣ ਦੇ ਪੁਰਾਣੇ ਰਿਕਾਰਡ ਟੁੱਟ ਜਾਣਗੇ ਪਰ ਬਾਅਦ ਦੁਪਹਿਰ ਵੋਟਾਂ ਪਾਉਣ ਦਾ ਅਮਲ ਮੱਠਾ ਪੈਣਾ ਸ਼ੁਰੂ ਹੋ ਗਿਆ ਤੇ ਸ਼ਾਮ ਤੱਕ ਮਹਿਜ਼ 64.33 ਫੀਸਦੀ ਤੱਕ ਹੀ ਵੋਟਾਂ ਭੁਗਤ ਸਕੀਆਂ। ਨੌਜਵਾਨਾਂ ਨੇ ਵੋਟਾਂ ਪਾਉਣ ’ਚ ਜ਼ਿਆਦਾ ਰੁਚੀ ਦਿਖਾਈ। ਚੋਣ ਕਮਿਸ਼ਨ ਦੇ ਪ੍ਰਬੰਧਾਂ ਕਾਰਨ ਕਈ ਬੂਥਾਂ ’ਤੇ ਅੰਗਹੀਣ ਵਿਅਕਤੀਆਂ ਨੇ ਵੀ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਮੇਤ ਪਰਿਵਾਰ ਬਾਦਲ ਪਿੰਡ ਵਿੱਚ ਵੋਟਾਂ ਪਾਈਆਂ। ਪੰਜਾਬ ਦੇ ਜ਼ਿਆਦਾਤਰ ਹਲਕਿਆਂ ’ਚ ਕਾਂਗਰਸ ਅਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰਾਂ ਦਰਮਿਆਨ ਹੀ ਮੁਕਾਬਲਾ ਸੀ। ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਸਿੰਘ ਮਾਨ ਨੇ ਰਵਾਇਤੀ ਪਾਰਟੀਆਂ ਦੇ ਉਮੀਦਵਾਰਾਂ ਪਰਮਿੰਦਰ ਸਿੰਘ ਢੀਂਡਸਾ ਅਤੇ ਕੇਵਲ ਸਿੰਘ ਢਿੱਲੋਂ ਨੂੰ ਵਖ਼ਤ ਪਾਇਆ ਹੋਇਆ ਹੈ। ਇਸੇ ਤਰ੍ਹਾਂ ਲੁਧਿਆਣਾ, ਪਟਿਆਲਾ ਅਤੇ ਖਡੂਰ ਸਹਿਬ ਹਲਕਿਆਂ ’ਚ ਤਿਕੋਣੀ ਟੱਕਰ ਹੈ। ਚੋਣ ਕਮਿਸ਼ਨ ਵੱਲੋਂ ਸ਼ਾਮ 6 ਵਜੇ ਤੱਕ ਭੁਗਤੀਆਂ ਵੋਟਾਂ ਦੀ ਜੋ ਪ੍ਰਤੀਸ਼ਤ ਜਾਰੀ ਕੀਤੀ ਗਈ ਹੈ, ਉਸ ਮੁਤਾਬਕ ਗੁਰਦਾਸਪੁਰ ਹਲਕੇ ਵਿੱਚ 69.27 ਫੀਸਦੀ, ਅੰਮ੍ਰਿਤਸਰ ’ਚ 56.35 ਫੀਸਦੀ, ਖਡੂਰ ਸਾਹਿਬ ਵਿੱਚ 64.17 ਫੀਸਦੀ, ਜਲੰਧਰ ’ਚ 62.92 ਫੀਸਦੀ, ਹੁਸ਼ਿਆਰਪੁਰ ’ਚ 61.21 ਫੀਸਦੀ, ਆਨੰਦਪੁਰ ਸਾਹਿਬ ਵਿੱਚ 64.05 ਫੀਸਦੀ, ਲੁਧਿਆਣਾ ’ਚ 61.52 ਫੀਸਦੀ, ਫਤਿਹਗੜ੍ਹ ਸਾਹਿਬ ਵਿੱਚ 65.65 ਫੀਸਦੀ, ਫ਼ਰੀਦਕੋਟ ਵਿੱਚ 62.74 ਫੀਸਦੀ, ਫਿਰੋਜ਼ਪੁਰ ’ਚ 67.76 ਫੀਸਦੀ, ਬਠਿੰਡਾ ਵਿੱਚ ਸਭ ਤੋਂ ਵੱਧ 73.90 ਫੀਸਦੀ, ਸੰਗਰੂਰ ਵਿੱਚ 70.74 ਫੀਸਦੀ ਅਤੇ ਪਟਿਆਲਾ ਵਿੱਚ 67.02 ਫੀਸਦੀ ਵੋਟਾਂ ਪਈਆਂ ਹਨ। ਇਸ ਦੌਰਾਨ ਚੰਡੀਗੜ੍ਹ ਦੀ ਇਕੋ-ਿੲਕ ਲੋਕ ਸਭਾ ਸੀਟ ’ਤੇ 63.57 ਫੀਸਦੀ ਵੋਟਾਂ ਪਈਆਂ ਹਨ।

    ਸੈਕਸ਼ਨ-ਏ

    Image

    ਸੈਕਸ਼ਨ-ਬੀ

    Image

    ਸੈਕਸ਼ਨ-ਸੀ

    Image
    Image
    Image
    Image
    Image
    Image
    Image
    Image

    ਵੱਧ ਪੜ੍ਹੀਆਂ ਗਈਆਂ ਖ਼ਬਰਾਂ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਜੱਜ ਨੇ ਬਲਾਤਕਾਰੀ ਸੌਦਾ ਸਾਧ ਨੂੰ ਮੌਤ ਦੀ ਸਜ਼ਾ ਦਿੱਤੇ ਜਾਣ ਦੇ ਸੰਕੇਤ ਦਿੱਤੇ

    ਪੰਚਕੂਲਾ , (ਅਵਤਾਰ ਸਿੰਘ ਚੀਮਾ/ਲੱਖਾ ਸਿੰਘ) - ਬਲਾਤਕਾਰੀ ਸੌਦਾ ਸਾਧ ਗੁਰਮੀਤ ਰਾਮ ਰ...

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਤੱਕ ਬਰਗਾੜੀ ਮੋਰਚਾ ਜਾਰੀ ਰਹੇਗਾ: ਮੰਡ

    ਬਠਿੰਡਾ - ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਐਲਾਨ ਕੀਤਾ ਕਿ ਜਦੋਂ ਤੱਕ ਜਸਟਿਸ ਰ...

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਅਕਾਲੀ-ਭਾਜਪਾ ਗੱਠਜੋੜ ਨੂੰ ਵੋਟਾਂ ਪਾਉਣ ਦੀ ਅਪੀਲ

    ਪਟਿਆਲਾ - ਬੇਅੰਤ ਸਿੰਘ ਹੱਤਿਆ ਕੇਸ ਵਿਚ ਫਾਂਸੀ ਦੀ ਸਜਾ ਉਡੀਕ ਰਹੇ ਭਾਈ ਬਲਵੰਤ ਸਿੰਘ...

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਕੁੱਝ ਸਵਾਲ ਕਾਮਰੇਡ ਜਤਿੰਦਰ ਪੰਨੂ ਨੂੰ ?

    ਅੱਜ-ਕੱਲ੍ਹ ਨਵਾਂ ਜ਼ਮਾਨਾ ਅਖ਼ਬਾਰ ਦੇ ਮੁੱਖ ਸੰਪਾਦਕ ਕਾਮਰੇਡ ਜਤਿੰਦਰ ਪੰਨੂ ਦੀ ਇਕ ਵੀਡ...

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਮੇਰੇ ਬਾਪੂ ਨੇ ਅੱਜ ਤੱਕ ਕੀੜੀ ਨਹੀਂ ਮਾਰੀ: ਸੁਖਬੀਰ ਬਾਦਲ

    ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ "...

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਬੇਅਦਬੀ ਕਾਂਡ ਦੀ ਰਿਪੋਰਟ 'ਤੇ ਬਹਿਸ ਤੋਂ ਭੱਜਿਆ ਬਾਦਲ ਦਲ

    ਚੰਡੀਗੜ੍ਹ- ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸਨ ਦੀ ਰਿਪੋਰਟ 'ਤੇ ਵਿਧਾਨ...

    The Sikh Spokesman Newspaper,
    Toronto, Canada.

    Published Every Thursday     
    Email : This email address is being protected from spambots. You need JavaScript enabled to view it. 
    www.sikhspokesman.com
    Canada Tel : 905-497-1216
    India : 94632 16267

     

    Copyright © 2018, All Rights Reserved. Designed by TejInfo.Com